ਬਟਾਲਾ 'ਚ ਕਿਸਾਨ ਤੇ ਆੜ੍ਹਤੀਆਂ ਨੇ ਕੀਤਾ ਚੱਕਾ ਜਾਮ - ਸ਼ਹਿਰਾਂ ਅਤੇ ਕਸਬਿਆਂ ਦੇ ਬਾਜ਼ਾਰ ਬੰਦ
ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ 'ਚ ਸਵੇਰ ਤੋਂ ਹੀ ਪੂਰਨ ਤੌਰ 'ਤੇ ਅਸਰ ਦੇਖਣ ਨੂੰ ਮਿਲਿਆ। ਜ਼ਿਲ੍ਹੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਜ਼ਾਰ ਬੰਦ ਰਹੇ ਅਤੇ ਬੱਸਾਂ ਦੀ ਆਵਾਜਾਈ ਵੀ ਬੰਦ ਰਹੀ। ਇਸ ਦੇ ਤਹਿਤ ਬਾਜ਼ਾਰਾਂ 'ਚ ਕਿਸਾਨਾਂ ਨੇ ਰੋਸ ਮਾਰਚ ਕੱਢਿਆ ਅਤੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਅਤੇ ਆੜ੍ਹਤੀ ਐਸੋਸੀਅਸ਼ਨ ਨੇ ਬਟਾਲਾ ਦਾ ਗਾਂਧੀ ਚੌਕ 'ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ।