ਚੰਡੀਗੜ੍ਹ ਪ੍ਰਸ਼ਾਸਨ ਮਾਸਕ ਨਾ ਪਾਉਣ 'ਤੇ ਵਧਾ ਸਕਦਾ ਹੈ ਜੁਰਮਾਨਾ - ਕੋਰੋਨਾ ਮਹਾਂਮਾਰੀ
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਸਹਿਤ ਵਿਭਾਗ ਨੇ ਕੁੱਝ ਹਦਾਇਤਾਂ ਜਾਰੀ ਕੀਤੀਆ ਹਨ। ਸਹਿਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਮਾਸਕ, ਸੈਨੀਟਾਇਜ਼ਰ ਅਤੇ ਜਨਤਕ ਥਾਵਾਂ ਤੇ ਜਿਆਦਾ ਨਾ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆ ਹਨ। ਪਰ ਲੋਕਾਂ ਵੱਲੋਂ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਲਈ ਚੰਡੀਗੜ੍ਹ ਪ੍ਰਸ਼ਾਸਨ ਮਾਸਕ ਨਾ ਪਹਿਨਣ ਵਾਲੇ ਲੋਕਾਂ ਤੇ ਮੋਟਾ ਜੁਰਮਾਨਾ ਲਗਾਉਣ ਦੀ ਤਿਆਰੀ ਵਿੱਚ ਹੈ। ਇਸ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਣ ਦਿੱਲੀ ਦੀ ਤਰ੍ਹਾਂ ਚੰਡੀਗੜ੍ਹ ਵਿੱਚ ਮਾਸਕ ਨਾ ਪਾਉਣ ਵਾਲੇ 'ਤੇ 2000 ਰੁਪਏ ਦਾ ਜੁਰਮਾਨਾ ਲਗਾਉਣ ਦੀ ਤਿਆਰੀ ਕਰ ਰਹੀਂ ਹੈ।