ਚੰਡੀਗੜ੍ਹ ਕ੍ਰਿਕਟ ਸਟੇਡੀਅਮ ਨੂੰ ਪੁਲਿਸ ਨੇ ਬਣਾਇਆ ਅਸਥਾਈ ਜੇਲ੍ਹ - Chandigarh curfew
ਚੰਡੀਗੜ੍ਹ ਦੇ ਸੈਕਟਰ 16 ਵਿੱਚ ਸਥਿਤ ਕ੍ਰਿਕਟ ਸਟੇਡੀਅਮ ਨੂੰ ਪ੍ਰਸ਼ਾਸਨ ਵੱਲੋਂ ਅਸਥਾਈ ਜੇਲ੍ਹ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਬੀਤੀ ਰਾਤ ਨੂੰ ਚੰਡੀਗੜ੍ਹ 'ਚ ਕਰਫਿਊ ਲੱਗਣ ਤੋਂ ਬਾਅਦ ਪੁਲਿਸ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ, ਐਂਬੂਲੈਂਸ ਅਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਕਿਸੇ ਨੂੰ ਵੀ ਅੰਦਰ ਆਉਣ ਦੀ ਇਜ਼ਾਜਤ ਨਹੀਂ ਦਿੱਤੀ ਜਾ ਰਹੀ ਹੈ।