ਹੁਣ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ 'ਤੇ ਮਿਲੇਗਾ ਸਸਤਾ ਰਾਸ਼ਨ - ਬੀਪੀਐਲ ਪਰਿਵਾਰਾਂ ਦੇ ਰਾਸ਼ਨ ਕਾਰਡ
ਬਠਿੰਡਾ: ਬੀਪੀਐਲ ਪਰਿਵਾਰਾਂ ਦੇ ਰਾਸ਼ਨ ਕਾਰਡ ਹੁਣ ਸਮਾਰਟ ਰਾਸ਼ਨ ਕਾਰਡ ਵਿੱਚ ਤਬਦੀਲ ਹੋ ਰਹੇ ਹਨ, ਜਿਸ ਦਾ ਸਿੱਧੇ ਤੌਰ 'ਤੇ ਫਾਇਦਾ ਕਾਰਡ ਧਾਰਕਾਂ ਨੂੰ ਮਿਲ ਸਕੇਗਾ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਤੀ, ਉਨ੍ਹਾਂ ਨੇ ਦੱਸਿਆ ਕਿ ਸਮਾਰਟ ਕਾਰਡ ਰਾਹੀਂ ਕੋਈ ਵੀ ਕਾਰਡ ਧਾਰਕ ਜਿਹੜਾ ਕਿ ਪੰਜਾਬ ਵਿੱਚ ਰਹਿੰਦੇ ਹਨ, ਉਹ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਦੇ ਡਿਪੂ ਤੋਂ ਆਪਣਾ ਬਣਦਾ ਰਾਸ਼ਨ ਲੈ ਸਕੇਗਾ। ਮਨਪ੍ਰੀਤ ਬਾਦਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 35 ਲੱਖ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕੀਤਾ ਜਾਵੇਗਾ। ਜਿਸ ਦੀ ਪ੍ਰਕਿਰਿਆ ਸਰਕਾਰ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।