ਜਨਮ ਅਸ਼ਟਮੀ ਦੇ ਮੱਦੇਨਜ਼ਰ ਅੰਮ੍ਰਿਤਸਰ ਬੱਸ ਸਟੈਂਡ 'ਚ ਸਰਚ ਅਭਿਆਨ, ਵੇਖੋ ਵੀਡੀਓ - ਅੰਮ੍ਰਿਤਸਰ ਬੱਸ ਸਟੈਂਡ
ਕ੍ਰਿਸ਼ਨ ਜਨਮ ਅਸ਼ਟਮੀ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਬਸ ਸਟੈਂਡ ਦੀ ਚੈਕਿੰਗ ਕੀਤੀ ਗਈ। ਮੌਕੇ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਏਸੀਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਕ੍ਰਿਸ਼ਨ ਜਨਮ ਅਸ਼ਟਮੀ ਵੱਡਾ ਤਿਉਹਾਰ ਹੈ, ਇਸ ਲਈ ਪੁਲਿਸ ਨੇ ਸਾਰੇ ਪਾਸੇ ਚੌਕਸੀ ਵਰਤੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਨਾਲ ਇਸ ਤਿਉਹਾਰ ਨੂੰ ਚੌਕਸੀ ਰੱਖਦੇ ਹੋਏ ਮਨਾਉਣ। ਦੱਸ ਦਈਏ ਕਿ ਵੀਰਵਾਰ ਰਾਤ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ ਸੀ।