ਭਾਰਤ ਦੇ ਚੀਫ ਜਸਟਿਸ ਐੱਨ.ਵੀ ਰਮਨਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - ਐੱਨ.ਵੀ ਰਮਨਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਭਾਰਤ ਦੇ ਚੀਫ ਜਸਟਿਸ ਐਨ ਵੀ ਰਮਨਾ ਆਪਣੇ ਪਰਿਵਾਰ ਸਮੇਤ ਦੇਰ ਸ਼ਾਮ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤ ਦੇ ਚੀਫ਼ ਜਸਟਿਸ ਐੱਨਵੀ ਰਮਨਾ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਹਿਸੂਸ ਹੋਈ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪਹੁੰਚੇ ਹਨ।