ਸਰਕਾਰੀ ਸਕੂਲ ਫ਼ਤਿਹਗੜ੍ਹ 'ਚ ਬਿਨਾਂ ਮਾਸਕ ਪੁੱਜ ਰਹੇ ਵਿਦਿਆਰਥੀ - ਕੋਰੋਨਾ ਵਾਇਰਸ
ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਘਟਦੇ ਮਾਮਲਿਆਂ ਦੇ ਮੱਦੇਨਜ਼ਰ ਸਕੂਲ ਤਾਂ ਖੋਲ੍ਹ ਦਿੱਤੇ ਗਏ ਹਨ। ਸਕੂਲਾਂ ਵਿੱਚ ਵੀ ਕੋਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆਉਂਦੀ ਹੈ। ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਫ਼ਤਿਹਗੜ੍ਹ ਦਾ ਦੌਰਾ ਕੀਤਾ ਗਿਆ ਤਾਂ ਉਥੇ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਬਿਆਨ ਕਰਦੀ ਹੈ। ਸਕੂਲ ਆ ਰਹੇ ਵੱਡੀ ਗਿਣਤੀ 'ਚ ਬੱਚਿਆਂ ਨੇ ਮਾਸਕ ਨਹੀਂ ਪਾਏ ਹੋਏ ਸਨ ਅਤੇ ਇੱਥੋਂ ਤੱਕ ਕਿ ਕਈ ਅਧਿਆਪਕ ਬਿਨਾਂ ਮਾਸਕ ਪਾਏ ਸਕੂਲ ਆਉਂਦੇ ਨਜ਼ਰ ਆਏ। ਉਧਰ, ਸਕੂਲ ਇੰਚਾਰਜ ਦਾ ਕਹਿਣਾ ਸੀ ਕਿ ਕੋਰੋਨਾ ਹਦਾਇਤਾਂ ਦੀਆਂ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।