ਬਕਾਏ ਦੀ ਮੰਗ ਨੂੰ ਲੈ ਕੇ ਸੀਐਚਓ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ
ਬਠਿੰਡਾ: ਜ਼ਿਲ੍ਹੇ ਚ ਸਿਵਲ ਸਰਜਨ ਦਫਤਰ ਵਿਖੇ ਸੀਐਚਓ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਚ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੀਐਸਓ ਕਾਮਿਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਆਪਣਾ ਬਕਾਇਆ ਨਹੀਂ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਹੀ ਨਹੀਂ ਇਸ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਪਰ ਉਨ੍ਹਾਂ ਦੀ ਕਦੇ ਵੀ ਕੋਈ ਸੁਣਵਾਈ ਨਹੀਂ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਾਡਾ ਬਕਾਇਆ ਨਾ ਮਿਲਿਆ ਤਾਂ ਉਹ ਮਜਬੂਰਨ ਕੋਈ ਤਿੱਖਾ ਸੰਘਰਸ਼ ਵਿੱਢਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।