ਮਲੇਰਕੋਟਲਾ 'ਚ ਮਨਾਇਆ ਕ੍ਰਿਸਮਸ ਦਾ ਤਿਉਹਾਰ
ਪੂਰੇ ਦੇਸ਼ ਦੁਨੀਆਂ ਦੇ ਨਾਲ-ਨਾਲ ਪੰਜਾਬ ਦੇ ਬਹੁ ਮੁਸਲਿਮ ਆਬਾਦੀ ਵਾਲੇ ਸ਼ਹਿਰ ਮਲੇਰਕੋਟਲਾ ਵਿੱਚ ਵੀ ਈਸਾਈ ਭਾਈਚਾਰੇ ਦੇ ਲੋਕਾਂ ਵੱਲੋਂ ਕ੍ਰਿਸਮਸ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਇਸ ਮੌਕੇ ਕਰਵਾਏ ਗਏ ਸਮਾਗਮ ਦੇ ਵਿੱਚ ਇੱਕ ਸਭ ਤੋਂ ਛੋਟੀ ਉਮਰ ਦਾ ਮਹਿਜ਼ ਦਸ ਦਿਨਾਂ ਦੇ ਬੱਚੇ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਐੱਸਪੀ ਮਨਜੀਤ ਸਿੰਘ ਬਰਾੜ ਨੇ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਧਾਰਮਿਕ ਸਲੋਗਨ ਵੀ ਗਾਏ ਗਏ ਅਤੇ ਅਲੱਗ-ਅਲੱਗ ਤਰ੍ਹਾਂ ਦੀਆਂ ਝਾਕੀਆਂ ਵੀ ਦੇਖਣ ਨੂੰ ਮਿਲੀਆਂ। ਇਸ ਮੌਕੇ ਚਰਚ ਦੇ ਪਾਦਰੀ ਨੇ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਵਧਾਉਣ ਦਾ ਸਮਾਂ ਹੈ ਅਤੇ ਸਾਰਿਆਂ ਨੂੰ ਇੱਕ ਦੂਸਰੇ ਦੇ ਧਰਮਾਂ ਦਾ ਮਾਣ ਸਨਮਾਨ ਕਰਨਾ ਚਾਹੀਦਾ ਹੈ ਅਤੇ ਉਸੇ ਮਕਸਦ ਨਾਲ ਇਹ ਸਮਾਗਮ ਕਰਵਾਇਆ ਗਿਆ। ਉਥੇ ਹੀ ਮੁੱਖ ਤੌਰ 'ਤੇ ਪਹੁੰਚੇ ਮਲੇਰਕੋਟਲਾ ਦੇ ਐੱਸਪੀ ਮਨਜੀਤ ਸਿੰਘ ਬਰਾੜ ਨੇ ਧਾਰਮਿਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਵਧਾਉਣ ਦੇ ਮਕਸਦ ਨਾਲ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਸੀ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।