ਬਠਿੰਡਾ 'ਚ ਧੂਮ ਧਾਮ ਨਾਲ ਮਨਾਇਆ ਕ੍ਰਿਸਮਸ ਦਾ ਤਿਉਹਾਰ - Bathinda latest news
ਜਿਥੇ ਦੇਸ਼ ਵਿਦੇਸ਼ ਵਿੱਚ ਕ੍ਰਿਸਮਸ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਬਠਿੰਡਾ ਦੇ ਗਿਰਜਾਘਰ ਵਿੱਚ ਕ੍ਰਿਸਮਸ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ,ਇਸ ਦੌਰਾਨ ਇੱਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਚਰਚ ਦੇ ਪਾਦਰੀ ਸੋਨਿਕ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਨੂੰ ਕੇਕ ਕੱਟਿਆ ਗਿਆ, ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਦਿਨ ਯਸੂ ਮਸੀਹ ਦਾ ਜਨਮ ਦਿਨ ਪੂਰੇ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ, ਇਸ ਦੇ ਤਹਿਤ ਬਠਿੰਡਾ ਦੇ ਗਿਰਜਾਘਰ ਵਿੱਚ ਯਸੂ ਮਸੀਹ ਦੇ ਬਚਪਨ ਨੂੰ ਦਰਸਾਉਂਦੀ ਹੋਈ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਗਿਰਜਾਘਰ ਵਿੱਚ ਬਠਿੰਡਾ ਸ਼ਹਿਰ ਤੋਂ ਇਲਾਵਾ ਪਿੰਡਾਂ ਤੋਂ ਵੀ ਕਾਫ਼ੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ ਅਤੇ ਉਨ੍ਹਾਂ ਨੇ ਇੱਕ ਦੂਸਰੇ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਮੋਮਬੱਤੀਆਂ ਵੀ ਗਿਰਜਾਘਰ ਵਿਖੇ ਲਗਾਈਆਂ ਗਈਆਂ। ਬੱਚਿਆਂ ਲਈ ਝੂਲਿਆਂ ਦਾ ਪ੍ਰਬੰਧ ਵੀ ਕੀਤਾ ਗਿਆ।