CIA ਸਟਾਫ ਨੇ 3 ਵਿਅਕਤੀਆਂ ਨੂੰ ਕੀਤਾ ਕਾਬੂ - ਮਾਨਯੋਗ ਅਦਾਲਤ
ਅੰਮ੍ਰਿਤਸਰ:ਵੱਖ ਵੱਖ ਸੰਗੀਨ ਮਾਮਲਿਆਂ ਵਿਚ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested)ਕਰਨ ਲਈ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਅੰਮ੍ਰਿਤਸਰ ਦੇ ਸੀ ਆਈ ਏ (C I A) ਸਟਾਫ਼ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਜਾਂਚ ਅਧਿਕਾਰੀ ਰਵੀ ਕੁਮਾਰ ਦੇ ਮੁਤਾਬਿਕ ਤਿੰਨ ਵਿਅਕਤੀਆਂ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕੀਤਾ ਗਿਆ ਹੈ।ਜਿਨ੍ਹਾਂ ਵਿੱਚੋਂ ਇੱਕ ਤੇ 10 ਤੋਂ 12 ਮੁਕੱਦਮੇ ਦਰਜ ਹਨ।ਪੁਲਿਸ ਅਧਿਕਾਰੀ ਦਾ ਕਹਿਣ ਹੈ ਕਿ ਮਾਨਯੋਗ ਅਦਾਲਤ (Court)ਵਿਚ ਪੇਸ਼ ਕਰ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਵਿਚੋਂ ਇੱਕ ਦੋਸ਼ੀ ਨੇ ਕੁਝ ਮਹੀਨੇ ਪਹਿਲਾਂ ਪੈਟਰੋਲ ਪੰਪ ਤੇ 40 ਹਜ਼ਾਰ ਦੀ ਲੁੱਟ ਨੂੰ ਅੰਜਾਮ ਦਿੱਤਾ ਸੀ।