ਸਿਵਲ ਹਸਪਤਾਲ ਨੂੰ 10 ਆਕਸੀਜ਼ਨ ਕੰਸਨਟਰੇਟਰ ਦਿੱਤੇ - (Oxygen)
ਅਮਲੋਹ: ਗੁਰਦਰਸ਼ਨ ਸਿੰਘ ਨਾਭਾ ਫਾਊਡੇਸ਼ਨ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਹਸਪਤਾਲ ਨੂੰ 10 ਆਕਸੀਜਨ (Oxygen) ਕੰਸਨਟਰੇਰਟ ਸੌਂਪੇ ਗਏ। 10 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਹਨ, ਇਹ 10 ਆਕਸੀਜਨ (Oxygen) ਕੰਸਨਟਰੇਟਰ। ਇਸ ਮੌਕੇ ਹਲਕੇ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਹਲਕੇ ਚ ਆਕਸੀਜਨ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਸ੍ਹਾਬ ਵੱਲੋਂ ਹਲਕੇ ਦੇ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਵਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।ਜੇਕਰ ਕੋਈ ਵਿਅਕਤੀ ਆਪਣੇ ਪਿੰਡ ਜਾਂ ਵਾਰਡ ਵਿੱਚ ਕੋਵਿਡ ਵੈਕਸੀਨੇਸ਼ਨ ਸਬੰਧੀ ਕੈਂਪ ਲਗਵਾਉਣਾ ਚਾਹੁੰਦਾ ਹੈ, ਜਾਂ ਮੋਬਾਈਲ ਟੀਮ ਬੁਲਾਉਣਾ ਚਾਹੁੰਦਾ ਹੈ, ਤਾਂ ਸਿਹਤ ਸੰਸਥਾਵਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦਾ ਹੈ।