ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ - sultanpur lodhi latest news
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਬਣੇ ਵਿਸ਼ਾਲ ਪੰਡਾਲ ਵਿੱਚ ਸਹਿਜ ਪਾਠ ਆਰੰਭ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ, ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਸ਼ਹਿਰ ਨੂੰ ਕਈ ਸੁਵਿਧਾਵਾਂ ਦੇ ਨਾਲ ਸਮਾਰਟ ਸਿਟੀ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਕੈਪਟਨ ਨੇ ਕਿਹਾ ਕਿ ਸੁਲਤਾਨਪੁਰ ਵਿਖੇ ਕਿਲ੍ਹੇ ਵਿੱਚ ਬਣੇ ਥਾਣੇ ਨੂੰ ਉਥੋਂ ਹਟਾ ਕੇ ਕਿਲ੍ਹੇ ਨੂੰ ਹੈਰੀਟੇਜ ਦੇ ਰੂਪ ਵਿੱਚ ਵਿਕਸਿਤ ਕੀਤਾ ਜਾਏਗਾ, ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਤੋਂ ਬਾਬਾ ਬਕਾਲਾ ਤੱਕ ਹਾਈਵੇ ਬਣਾਉਣ ਦਾ ਵੀ ਐਲਾਨ ਕੀਤਾ। ਕੈਪਟਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲ ਕਰਕੇ ਦਿੱਲੀ ਤੋਂ ਸੁਲਤਾਨਪੁਰ ਲੋਧੀ ਤੱਕ ਟਰੇਨ ਚਲਾਉਣ ਦੀ ਵੀ ਗੱਲ ਕਰਨਗੇ ਅਤੇ ਇਸ ਦੇ ਨਾਲ ਹੀ ਸੁਲਤਾਨਪੁਰ ਵਿਖੇ ਇੱਕ ਬਾਬਾ ਨਾਨਕ ਪਿੰਡ ਵੀ ਬਣਾਇਆ ਜਾਏਗਾ। ਇਸ ਮੌਕੇ ਕਰੀਬ ਪੱਚੀ ਹਜ਼ਾਰ ਦੀ ਗਿਣਤੀ ਵਿੱਚ ਸੰਗਤ ਨੇ ਪੰਡਾਲ ਵਿੱਚ ਮੱਥਾ ਟੇਕਿਆ।