ਸਿੱਧੂ ਨਾਲ 'ਕੋਲਡ ਵਾਰ', ਅਹਿਮਦ ਪਟੇਲ ਨਾਲ ਮਿਲੇ ਕੈਪਟਨ - ahmed patel
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਵਿਵਾਦ ਦਾ ਹੱਲ ਕੱਢਣ ਲਈ ਸ਼ਨੀਵਾਰ ਨੂੰ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨਾਲ ਗੱਲਬਾਤ ਕੀਤੀ। ਸੂਤਰਾਂ ਮੁਤਾਬਕ ਕੈਪਟਨ ਨੇ ਪਟੇਲ ਨੂੰ ਸਿੱਧੂ ਬਾਰੇ ਰਿਪੋਰਟ ਵੀ ਸੌਂਪ ਦਿੱਤੀ ਹੈ। ਆਉਣ ਵਾਲੇ ਦਿਨਾਂ ਅੰਦਰ ਸਿੱਧੂ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਾਂਗਰਸ ਹਾਈਕਮਾਨ ਨੇ ਅਹਿਮਦ ਪਟੇਲ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਜ਼ਿੰਮੇਦਾਰੀ ਦਿੱਤੀ ਸੀ।