ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ’ਚ ਸੂਬਾ ਪੱਧਰੀ ਸਮਾਗਮ, CM ਮਾਨ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ - CM Bhagwant Mann paid tribute to Shaheed Udham Singh at Sunam
ਸੰਗਰੂਰ: ਸੁਨਾਮ ਵਿਚ ਅੱਜ ਸ਼ਹੀਦ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ। ਇੱਕ ਨਿੱਜੀ ਪੈਲੇਸ ਦੇ ਵਿੱਚ ਸ਼ਹੀਦ ਨੂੰ ਲੈਕੇ ਸਮਾਗਮ ਰੱਖਿਆ ਗਿਆ ਜਿੱਥੇ ਮੁੱਖ ਮੰਤਰੀ ਵੱਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸਿਜਦਾ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ਼ਹੀਦਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ ਪਰ ਸਾਡੀ ਸਰਕਾਰ ਦੇ ਵਿਚ ਸ਼ਹੀਦਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਵਿਕਾਸ ਲਈ ਖਾਸ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਇੱਥੋਂ ਦਾ ਚੰਗਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਹਰ ਤਰ੍ਹਾਂ ਦਿੱਤੀ ਜਾਵੇਗੀ।