ਮੇਘਾਲਿਆ ਦੇ ਮੁੱਖ ਮੰਤਰੀ ਨੇ ਸਿੱਖਾਂ ਦੀ ਸੁਰੱਖਿਆ ਦਾ ਦਿਵਾਇਆ ਭਰੋਸਾ - harsimrat kaur badal
ਸ਼ਿਲਾਂਗ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਡੀਐਸਜੀਐਮਸੀ ਦੇ ਵਫ਼ਦ ਨੇ ਨਵੀਂ ਦਿੱਲੀ 'ਚ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੇਘਾਲਿਆ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਵੀ ਉੱਥੇ ਰਹਿ ਰਹੇ ਸਿੱਖਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ।