ਮੁੱਖ ਮੰਤਰੀ ਦੇ ਦਾਅਵੇ ਹੋਏ ਸਹੀ ਸਾਬਿਤ - punjab da captain
ਈਟੀਵੀ ਭਾਰਤ ਦੀ ਟੀਮ ਨੇ ਲੁਧਿਆਣਾ ਦੇ ਬਲਾਕ 1 ਦਾ ਰਿਐਲਟੀ ਚੈੱਕ ਕੀਤਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਾਅਵੇ ਕੀਤੇ ਸਹੀ ਸਾਬਿਤ ਹੋਏ। ਦੱਸ ਦਈਏ, ਬਲਾਕ 1 ਵਿੱਚ ਲਗਭਗ 109 ਪਿੰਡ ਆਉਂਦੇ ਹਨ, ਜਿਨ੍ਹਾਂ 'ਚੋਂ 63 ਛੱਪੜਾਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ਤੇ ਚਲਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਛੱਪੜਾਂ ਦੀ ਸਫ਼ਾਈ ਨੂੰ ਲੈ ਕੇ ਜਿੱਥੇ ਇਕ ਪਾਸੇ ਪਿੰਡ ਵਾਸੀਆਂ 'ਚ ਖ਼ੁਸ਼ੀ ਦਾ ਲਹਿਰ ਹੈ, ਉੱਥੇ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਇਹ ਦਾਅਵੇ ਕਾਰਗਰ ਸਾਬਿਤ ਹੋ ਰਹੇ ਹਨ। ਇਸ ਸਬੰਧੀ ਪੰਚਾਇਤ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ, ਤੇ ਕਈ ਪਿੰਡਾਂ 'ਚ ਉਹ ਸਫ਼ਾਈ ਵੀ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਲਗਭਗ 63 'ਚੋਂ 15-20 ਪਿੰਡਾਂ ਦੀ ਸਫ਼ਾਈ ਹੋ ਚੁੱਕੀ ਹੈ।
Last Updated : Jun 20, 2019, 12:15 PM IST