ਕਾਲਜੀ ਵਿਦਿਆਰਥੀਆਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ - ਰਾਜਿੰਦਰਾ ਕਾਲਜ
ਬਠਿੰਡਾ: ਇਥੋਂ ਦੇ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਜੋ ਸਾਡਾ ਅੱਜ ਦਾ ਪ੍ਰਦਰਸ਼ਨ ਸੀ ਉਹ ਸੂਬਾ ਪੱਧਰੀ ਪ੍ਰਦਰਸ਼ਨ ਸੀ। ਉਨ੍ਹਾਂ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਹੈ ਉਹ ਦੇਸ਼ ਵਿੱਚ ਫਿਰਕੂ ਵੰਡੀਆਂ ਪਾ ਰਹੀ ਹੈ। ਲੋਕਾਂ ਨੂੰ ਧਰਮ ਦੇ ਨਾਮ 'ਤੇ ਲੜਾ ਰਹੀ ਹੈ ਅਤੇ ਸੱਤਾ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬਿਆਂ ਦੇ ਹੱਕ ਖੋਹ ਕੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਨੇ ਇਹ ਸਾਰਾ ਕੁੱਝ ਬੰਦ ਨਾ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।