ਦੋ ਮੋਟਰਸਾਈਕਲਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਪੁਲਿਸ ਮੁਲਾਜ਼ਮ ਹੋਇਆ ਜ਼ਖਮੀ - ਜ਼ਬਰਦਸਤ ਟੱਕਰ ਕਾਰਨ ਪੁਲਿਸ ਮੁਲਾਜ਼ਮ ਹੋਇਆ ਜ਼ਖਮੀ
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਕੋਲ ਬੀਆਰਟੀਸੀ ਰੋਡ ਉੱਤੇ ਦੋ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ ਜਿਸਦੇ ਕਾਰਨ ਇਸ ਹਾਦਸੇ ਵਿੱਚ ਇੱਕ ਵਿਅਕਤੀ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਛੇਹਰਟਾ ਵੱਲੋਂ ਦੋ ਨੌਜਵਾਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆ ਰਹੇ ਸੀ ਉਨ੍ਹਾਂ ਨੇ ਬੀਆਰਟੀਸੀ ਬੱਸ ਨੂੰ ਓਵਰਟੈਕ ਕਰਦੇ ਹੋਏ ਦੂਜੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੂਜੇ ਮੋਟਰਸਾਈਕਲ ਉੱਤੇ ਸਵਾਰ ਇੱਕ ਪੁਲਿਸ ਮੁਲਾਜ਼ਮ ਬੂਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਜ਼ਖਮੀ ਪੁਲਿਸ ਮੁਲਾਜ਼ਮ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਉਹ ਦੋ ਯੁਵਕ ਜੋ ਮੋਟਰਸਾਈਕਲ ਤੇ ਸਵਾਰ ਸੀ ਉਨ੍ਹਾਂ ਨੂੰ ਪੁਲੀਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।