ਗੈਂਗਸਟਰ ਕਲਚਰ ਵਿਰੁੱਧ ਜ਼ੀਰੋ ਟੋਲਰੈਂਸ, ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ- ਸੀਐੱਮ ਮਾਨ - Committed to eliminate gangster culture from Punjab
ਚੰਡੀਗੜ੍ਹ: ਪੰਜਾਬ ਸਰਕਾਰ ਦੀ ਗੈਂਗਸਟਰ ਕਲਚਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਬਿਆਨ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪੰਜਾਬ ਨੂੰ ਮੁੜ ਤੋਂ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਉਣ ਲਈ ਉਹ ਵਚਨਬੱਧ ਹਨ।