ਭਗਤ ਸਿੰਘ ਨੂੰ ਅੱਤਵਾਦੀ ਕਹਿਣ 'ਤੇ ਸਾਂਸਦ ਸਿਮਰਨਜੀਤ ਮਾਨ ਖ਼ਿਲਾਫ਼ SSP ਨੂੰ ਸ਼ਿਕਾਇਤ - ਸਾਂਸਦ ਸਿਮਰਨਜੀਤ ਮਾਨ ਖ਼ਿਲਾਫ਼ SSP ਨੂੰ ਸ਼ਿਕਾਇਤ
ਬਠਿੰਡਾ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਪਿਛਲੀ ਦਿਨੀਂ ਪ੍ਰੈੱਸ ਕਾਨਫਰੰਸ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਵਿਰੋਧ 'ਚ ਅੱਜ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦਿੱਤੀ ਗਈ। ਇਸ ਦੇ ਨਾਲ ਹੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਪ੍ਰਤੀ ਅਜਿਹੇ ਸ਼ਬਦ ਵਰਤੇ ਜਾਣੇ ਨਾ ਸਹਿਣਯੋਗ ਹਨ। ਉਨ੍ਹਾਂ ਕਿਹਾ ਕਿ ਸਿਮਰਜੀਤ ਸਿੰਘ ਮਾਨ ਜੋ ਕਿ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ, ਉਨ੍ਹਾਂ ਵੱਲੋਂ ਅਜਿਹੇ ਸ਼ਬਦ ਵਰਤੇ ਜਾਣੇ ਸੋਭਦੇ ਨਹੀਂ। ਇਸ ਲਈ ਉਨ੍ਹਾਂ ਵੱਲੋਂ ਅੱਜ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸਿਮਰਜੀਤ ਸਿੰਘ ਮਾਨ ਖ਼ਿਲਾਫ਼ ਦੰਗੇ ਭੜਕਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।