ਭਾਰੀ ਮੀਂਹ ਨੇ ਮਚਾਈ ਤਬਾਹੀ, ਦੇਖੋ ਵੀਡੀਓ - ਸੜਕਾਂ ਪਾਣੀ ਦੇ ਵਿੱਚ ਡੁੱਬ ਗਈਆਂ
ਗੁਜਰਾਤ: ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਪਿਛਲੇ ਕਈ ਦਿਨ੍ਹਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਭਾਰੀ ਮੀਂਹ ਦੇ ਕਾਰਨ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਗੁਜਰਾਤ ਦੇ ਵਿੱਚ ਵੀ ਪਿਛਲੇ ਦਿਨ੍ਹਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਮੀਂਹ ਦੇ ਚੱਲਦੇ ਸੂਬੇ ਦੇ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਦੇ ਕਾਰਨ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਚੁੱਕਿਆ ਹੈ। ਇਸਦੇ ਨਾਲ ਹੀ ਸੜਕਾਂ ਵੀ ਪਾਣੀ ਦੇ ਵਿੱਚ ਡੁੱਬ ਗਈਆਂ ਹਨ। ਦਰਿਆਵਾਂ ਦਾ ਰੂਪ ਧਾਰ ਚੁੱਕੀਆਂ ਸੜਕਾਂ ਦੇ ਵਿੱਚ ਲੋਕਾਂਂ ਨੂੰ ਆਪਣੇ ਜ਼ਰੂਰੀ ਕੰਮਾਂ ਦੇ ਲਈ ਜਾਣਾ ਪੈ ਰਿਹਾ ਹੈ।