ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੁਬਾਰਕਬਾਦ - ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
ਅੰਮ੍ਰਿਤਸਰ: ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂਆਂ ਵੱਲੋਂ ਪਹੁੰਚ ਕੇ ਗੁਰੂ ਚਰਨਾਂ ਵਿਚ ਆਪਣੀ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਹਿਬਾਨ ਦੇ ਦਿਖਾਏ ਹੋਏ ਮਾਰਗ 'ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਨਸ਼ੇ ਨੂੰ ਤਿਆਗਣਾ ਚਾਹੀਦਾ ਹੈ ਅਤੇ ਬੁਰੀਆਂ ਆਦਤਾਂ ਨੂੰ ਤਿਆਗਣਾ ਚਾਹੀਦਾ ਹੈ ਅਤੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ।