ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ:ਜਨਮੇਜਾ ਸਿੰਘ ਸੇਖੋ - Protest
ਫਿਰੋਜ਼ਪੁਰ: ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਜ਼ੀਰਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਕਾਂਗਰਸ ਸਰਕਾਰ (Congress Government)ਦੇ ਸਾਢੇ ਚਾਰ ਸਾਲਾਂ ਦੀ ਵਿਆਖਿਆ ਕਰਦੇ ਹੋਏ ਕਿਹਾ ਹੈ ਕਿ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਅੱਜ ਹਰ ਵਰਗ ਆਪਣੇ ਹੱਕਾਂ ਲਈ ਸੜਕਾਂ 'ਤੇ ਰੋਸ ਪ੍ਰਦਰਸ਼ਨ (Protest)ਕਰ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਆਪਣੇ ਮੰਤਰੀ ਦੇ ਰਿਸ਼ਤੇਦਾਰ ਮਾਈਨਿੰਗ ਦਾ ਧੰਦਾ ਬੜੇ ਜ਼ੋਰਾਂ ਨਾਲ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਦਲਿਤ ਬੱਚਿਆਂ ਦੀ ਸਕਾਲਰਸ਼ਿਪ ਘੁਟਾਲੇ ਵਿਚ ਕਾਂਗਰਸ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ।