ਕਾਂਗਰਸ ਨੇ ਸੂਬੇ ਦਾ ਵੱਡੇ ਪੱਧਰ 'ਤੇ ਵਿਕਾਸ ਕੀਤਾ:ਗੁਰਪ੍ਰੀਤ ਸਿੰਘ ਜੀਪੀ - Development Works
ਸ੍ਰੀ ਫਤਿਹਗੜ੍ਹ ਸਾਹਿਬ:ਬਲਾਕ ਸਮਿਤੀ ਬੱਸੀ ਪਠਾਣਾ ਦੀ ਮੀਟਿੰਗ ਚੇਅਰਪਰਸਨ ਬਲਜੀਤ ਕੌਰ ਦੀ ਅਗਵਾਈ ਵਿਚ ਹੋਈ।ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਸ਼ਿਰਕਤ ਕੀਤੀ।ਇਸ ਮੌਕੇ ਪਿੰਡਾਂ ਦੇ ਵਿਕਾਸ ਕਾਰਜਾਂ(Development Works) ਨੂੰ ਲੈ ਕੇ ਵਿਚਾਰ ਚਰਚਾ ਕੀਤੀ ਹੈ।ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਪੰਜਾਬ ਦੇ ਪਿੰਡਾਂ ਦਾ ਵਿਕਾਸ ਵੱਡੇ ਪੱਧਰ ਉਤੇ ਕੀਤਾ ਹੈ।ਉਨ੍ਹਾਂ ਨੇ ਇਸ ਮੀਟਿੰਗ ਵਿਚ ਗਲੀਆਂ,ਨਾਲੀਆਂ ਅਤੇ ਛੱਪੜਾਂ ਦਾ ਨਵੀਨੀਕਰਨ, 15 ਵੇਂ ਵਿੱਤ ਕਮਿਸ਼ਨ ਦੀ ਗਰਾਂਟ ਲਈ ਪ੍ਰਪੋਜ਼ਲਾਂ ਲੈਣ ਸਬੰਧੀ, ਸ਼ਾਮਲਾਟ ਜ਼ਮੀਨਾਂ ਦੀ ਬੋਲੀ ਸਬੰਧੀ, ਕਰਮਚਾਰੀਆਂ ਦੀ ਨੀਤੀ ਰੈਗੂਲਰ ਕਰਨ ਸਬੰਧੀ ਅਤੇ ਹੋਰ ਵਿਕਾਸ ਕਾਰਜਾਂ ਨੂੰ ਲੈ ਕੇ ਮਤੇ ਪਾਸ ਕੀਤੇ ਗਏ।