SC ਦੀ ਝਾੜ ਤੋਂ ਬਾਅਦ ਕੇਂਦਰ ਸਰਕਾਰ ਉਪਰ ਕਾਂਗਰਸੀ ਵਿਧਾਇਕ ਤੇ ਸਾਂਸਦ ਦਾ ਸ਼ਬਦੀ ਹਮਲਾ
ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਚੀਫ਼ ਜਸਟਿਸ ਆਫ਼ ਇੰਡੀਆ ਨੇ ਭਾਜਪਾ ਸਰਕਾਰ ਦੀ ਚੰਗੀ ਖਿਚਾਈ ਕੀਤੇ ਜਾਣ ਤੋਂ ਬਾਅਦ ਸੂਬੇ ਭਰ ਤੋਂ ਲੈ ਕੇ ਦੇਸ਼ ਭਰ ਦੇ ਸਿਆਸੀ ਲੋਕਾਂ ਵੱਲੋਂ ਵੀ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਗਏ। ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਪਾਈ ਝਾੜ 'ਤੇ ਬੋਲਦਿਆਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਤੇ ਸਾਂਸਦ ਮੁਹੰਮਦ ਸਦੀਕ ਨੇ ਕਿਹਾ ਕਿ ਹੁਣ ਸੁਪਰੀਮ ਕੋਰਟ ਵੀ ਸਰਕਾਰ ਨੂੰ ਕਹਿਣ ਲੱਗ ਪਈ ਹੈ ਕਿ ਨਵੇਂ ਖੇਤੀ ਕਾਨੂੰਨ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੋਰ ਕਿੰਨੀਆਂ ਬੈਠਕਾਂ ਕਿਸਾਨਾਂ ਨਾਲ ਕਰੇਗਾ ਤੇ ਕਿੰਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇਖੇਗੀ। ਇਸ ਝਾੜ ਤੋਂ ਬਾਅਦ ਭਾਜਪਾ ਸਰਕਾਰ ਹੋਸ਼ ਵਿਚ ਜ਼ਰੂਰ ਆਵੇਗੀ।