ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਪਾਰਟੀ ਖੇਡ ਰਹੀ ਹੈ ਦੋਗਲੀਆਂ ਚਾਲਾਂ: ਚੰਦੂਮਾਜਰਾ - agriculture laws
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਬੋਲਦਿਆਂ ਅਕਾਲੀ ਆਗੂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਕਾਨੂੰਨਾਂ 'ਤੇ ਦੋਗਲੀ ਖੇਡ ਖੇਡ ਰਹੀ ਹੈ, ਜਦ ਕਿ ਸਰਕਾਰ ਨੂੰ ਕਿਸਾਨਾਂ ਦੇ ਹੱਕਾਂ ਵਿੱਚ ਸਟੈਂਡ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦਿੱਤਾ, ਉਥੇ ਹੀ ਆਪਣੀ ਭਾਈਵਾਲ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਤੋੜ ਕੇ ਕਿਸਾਨਾਂ ਦੀ ਹਮਾਇਤੀ ਪਾਰਟੀ ਹੋਣ ਦਾ ਸਬੂਤ ਦਿੱਤਾ ਹੈ।