ਕਾਂਗਰਸ ਨੇ ਭਾਜਪਾ ਖ਼ਿਲਾਫ਼ ਦਿੱਤਾ ਧਰਨਾ - ਦੇਸ਼ ਵਿੱਚ ਬੇਰੁਜ਼ਗਾਰੀ
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਨੂੰ ਲੈ ਕੇ ਬਲਾਕ ਅਮਲੋਹ ਦੇ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਨੇਤਾਵਾਂ ਦਾ ਕਹਿਣਾ ਸੀ ਕਿ ਭਾਜਪਾ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਵਿੱਚ ਬੇਰੁਜ਼ਗਾਰੀ ਵਧੀ, ਮਹਿੰਗਾਈ ਵਧੀ ਤੇ ਤਣਾਅਪੂਰਨ ਮਾਹੌਲ ਵਧਿਆ ਹੈ। ਅਮਨ ਕਾਨੂੰਨ ਦੀ ਸਥਿਤੀ ਵਿਗੜਨ ਕਾਰਨ ਕਾਂਗਰਸ ਪਾਰਟੀ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਤੇ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਐਸਡੀਐਮ ਅਮਲੋਹ ਨੂੰ ਮੰਗ ਪੱਤਰ ਦਿੱਤਾ ਗਿਆ ਹੈ।