ਤੇਲ ਦੀਆਂ ਕੀਮਤਾਂ ਨੂੰ ਲੈਕੇ ਕਾਂਗਰਸ ਦਾ ਪ੍ਰਦਰਸ਼ਨ - ਕਾਂਗਰਸ ਦਾ ਪ੍ਰਦਰਸ਼ਨ
ਬਟਾਲਾ: ਲਗਾਤਾਰ ਵੱਧ ਰਹੇ ਪੈਟਰੋਲ (Petrol) ਅਤੇ ਡੀਜ਼ਲ (diesel) ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੇ ਗਾਂਧੀ ਚੌਂਕ ਵਿੱਚ ਇੱਕਠੇ ਹੋਏ ਕਾਂਗਰਸ ਤੇ ਯੂਥ ਕਾਂਗਰਸ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਵਿਰੋਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਿਟੀ ਕਾਂਗਰਸ ਬਟਾਲਾ ਦੇ ਪ੍ਰਧਾਨ ਸਵਰਨ ਮੁੱਢ ਨੇ ਕਿਹਾ, ਕਿ ਵੱਡੇ ਘਰਾਣਿਆ ਨੂੰ ਲਾਭ ਦੇਣ ਲਈ ਕੇਂਦਰ ਸਰਕਾਰ ਆਮ ਲੋਕਾਂ ਤੇ ਜ਼ੁਰਮ ਕਰ ਰਹੀ ਹੈ। ਨਾਲ ਉਨ੍ਹਾਂ ਨੇ ਚਿਤਾਵਨੀ ਦਿੰਦਿਆ ਕਿਹਾ, ਜੇਕਰ ਜਲਦ ਤੋਂ ਜਲਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਨਹੀਂ ਕੀਤੀ ਗਈ, ਤਾਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋ ਤੇਜ਼ ਕੀਤੇ ਜਾਵੇਗਾ। ਇਸ ਮੌਕੇ ਮੀਡੀਆ ਇੰਚਾਰਜ ਡਿੱਕੀ ਬਲ ਨੇ ਵੀ ਕੇਂਦਰ ਸਰਕਾਰ ਨੂੰ ਵੱਡੇ ਘਰਾਣਿਆ ਦਾ ਕਮਾਓ ਪੁੱਤ ਦੱਸ ਕੇ ਤੰਜ ਕੱਸਿਆ