ਜ਼ਿਲ੍ਹਾ ਕਾਂਗਰਸ ਕਮੇਟੀ ਪਠਾਨਕੋਟ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ - ਕਾਂਗਰਸ ਦਾ ਰੋਸ ਪ੍ਰਦਰਸ਼ਨ
ਪਠਾਨਕੋਟ:ਜ਼ਿਲ੍ਹਾ ਕਾਂਗਰਸ ਕਮੇਟੀ ਪਠਾਨਕੋਟ ਦੇ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਅਤੇ ਸਮੂਹ ਕਾਂਗਰਸੀ ਵਰਕਰ ਮੌਜੂਦ ਰਹੇ। ਕਾਂਗਰਸ ਨੇ ਕੇਂਦਰ ਸਰਕਾਰ 'ਤੇ ਕੋਈ ਵੀ ਵਿਕਾਸ ਨਾ ਕਰਨ ਦੇ ਇਲਜ਼ਾਮ ਲਗਾਏ ਹਨ ਉਥੇ ਹੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸੰਜੀਵ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਗਲਤ ਨੀਤੀਆਂ ਦੇ ਚੱਲਦੇ ਉਨ੍ਹਾਂ ਨੂੰ ਇਹ ਧਰਨਾ ਦੇਣਾ ਪਿਆ ਉੱਥੇ ਜਦ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਵਿਧਾਇਕ ਸਾਹਿਬ ਇੰਨੇ ਵੱਡੇ ਧਰਨੇ ਵਿੱਚ ਨਜ਼ਰ ਨਹੀਂ ਆਏ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਗੁੱਟਬਾਜ਼ੀ ਨਹੀਂ ਹੈ ਅਤੇ ਜਿਸ ਦੇ ਨਾਲ ਵਰਕਰ ਹਨ ਉਸਦੇ ਨਾਲ ਹੀ ਪਾਰਟੀ ਹੈ। ਜਦ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕਾਂਗਰਸ ਸਰਕਾਰ ਬਣੇ ਤਿੰਨ ਸਾਲ ਹੋ ਗਏ ਹਨ ਤੇ ਅਜੇ ਤੱਕ ਪੰਜਾਬ ਦੇ ਵਿੱਚ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰੇਗੀ।