ਈਡੀ ਵੱਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ: ਕਾਂਗਰਸੀਆਂ ਨੇ ਪੀਐੱਮ ਮੋਦੀ ਦਾ ਫੂਕਿਆ ਪੁਤਲਾ - ਈਡੀ ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ
ਬਠਿੰਡਾ: ਈਡੀ ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਖ਼ਿਲਾਫ਼ ਦੇਸ਼ ਭਰ ’ਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ’ਚ ਵੀ ਕਾਂਗਰਸੀ ਆਗੂਆਂ ਵੱਲੋਂ ਅੰਬੇਦਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਜਿੱਥੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉੱਥੇ ਹੀ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਿਰੋਧੀਆਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦਾ ਦੁਰਵਰਤੋਂ ਕਰ ਰਹੀ ਹੈ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਕਾਂਗਰਸ ਨਾ ਹੀ ਡਰੀ ਹੈ ਤੇ ਨਾ ਹੀ ਡਰੇਗੀ ਜੇਕਰ ਕੇਂਦਰ ਵੱਲੋਂ ਕੋਈ ਵੀ ਕਾਰਵਾਈ ਕੀਤੀ ਜਾਣੀ ਹੈ ਤਾਂ ਖੁੱਲ੍ਹ ਕੇ ਕਰੇ। ਨਾਲ ਹੀ ਕਾਂਗਰਸ ਨੇ ਕਿਹਾ ਕਿ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਹਰ ਗੱਲ ਦਾ ਕੇਂਦਰ ਦਾ ਵਿਰੋਧ ਕੀਤਾ ਜਾਵੇਗਾ।