ਕਾਂਗਰਸ ਆਗੂ ਦਾ CM ਮਾਨ ’ਤੇ ਵੱਡਾ ਬਿਆਨ, ਪਹਿਲਾਂ CM ਆਪਣੇ ਬੱਚਿਆਂ ਨੂੰ ਵਿਦੇਸ਼ ਤੋਂ ਬੁਲਾਉਣ - Congress questions CM Bhagwant Mann statement
ਚੰਡੀਗੜ੍ਹ: ਟਾਟਾ ਟੈਕਨਾਲੋਜੀ ਵੱਲੋਂ ਪੰਜਾਬ 'ਚ ਉਤਪਾਦਨ ਕੇਂਦਰ ਸਥਾਪਤ ਕਰਨ ਦੀ ਪੇਸ਼ਕਸ਼ ਦੇ ਮੁੱਦੇ 'ਤੇ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਦੀ ਗੱਲ ਕਰਦੇ ਹਨ ਸਭ ਤੋਂ ਪਹਿਲਾਂ ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਪਹਿਲਾਂ ਆਪਣੇ ਬੱਚਿਆਂ ਨੂੰ ਵਿਦੇਸ਼ ਤੋਂ ਬੁਲਾਉਣ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੀ ਸਰਕਾਰ ਸੀ ਤਾਂ ਉਹ ਨਿਵੇਸ਼ ਲਈ ਵੱਡੇ ਉਦਯੋਗਿਕ ਘਰਾਣਿਆਂ ਨਾਲ ਗੱਲਬਾਤ ਕਰਦੀ ਸੀ। ਉਸ ਸਮੇਂ ਇਹ ਲੋਕ ਕਹਿੰਦੇ ਸਨ ਕਿ ਪੰਜਾਬ ਸਰਕਾਰ ਪੰਜਾਬ ਨੂੰ ਕਾਰਪੋਰੇਟ ਸੈਕਟਰ ਨੂੰ ਵੇਚ ਰਹੀ ਹੈ ਕਿਉਂਕਿ ਉਨ੍ਹਾਂ ਕੋਲ ਕੋਈ ਰੋਡਮੈਪ ਨਹੀਂ ਸੀ ਅਤੇ ਕੰਮ ਕਰਨਾ ਨਹੀਂ ਜਾਣਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਨਿਵੇਸ਼ ਲਿਆਉਣਾ ਹੈ ਤਾਂ ਸਭ ਤੋਂ ਪਹਿਲਾਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੋਵੇਗਾ। ਇਸ ਦੇ ਨਾਲ ਹੀ ਉਦਯੋਗਾਂ ਨੂੰ ਵੀ ਵਧੀਆ ਮਾਹੌਲ ਦੇਣਾ ਹੋਵੇਗਾ। ਕਾਂਗਰਸ ਆਗੂ ਨੇ ਕਿਹਾ ਕਿ ਅੱਜ ਹਾਲਤ ਇਹ ਹੈ ਕਿ ਜਿਹੜੀ ਇੰਡਸਟਰੀ ਪੰਜਾਬ ਵਿੱਚ ਹੈ ਉਹ ਵੀ ਬਾਹਰ ਜਾਣ ਲਈ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੱਲ੍ਹ ਲੁਧਿਆਣਾ ਆ ਰਹੇ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾਂ ਇੰਡਸਟਰੀ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲੁਧਿਆਣਾ ਦੀ ਮਰ ਰਹੀ ਇੰਡਸਟਰੀ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਵੱਡਾ ਐਲਾਨ ਵੀ ਕਰਨਾ ਚਾਹੀਦਾ ਹੈ।