ਪੰਜਾਬ

punjab

ETV Bharat / videos

ਕਾਂਗਰਸੀ ਸਰਪੰਚ ਵੱਲੋਂ ਖੁਦਕੁਸ਼ੀ ਦਾ ਮਾਮਲਾ, ਰਾਜਾ ਵੜਿੰਗ ਨੇ ਦਿੱਤੀ ਚਿਤਾਵਨੀ - ਖੁਦਕੁਸ਼ੀ ਕਰਨ ਵਾਲੇ ਕਾਂਗਰਸੀ ਸਰਪੰਚ ਬਲਕਾਰ ਸਿੰਘ

By

Published : Oct 2, 2022, 10:07 AM IST

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬੀਤੇ ਦਿਨੀਂ ਹਲਕਾ ਅਮਲੋਹ ਵਿੱਚ ਪੈਂਦੇ ਪਿੰਡ ਬਡਗੁਜਰਾਂ ਦੇ ਖੁਦਕੁਸ਼ੀ ਕਰਨ ਵਾਲੇ ਕਾਂਗਰਸੀ ਸਰਪੰਚ ਬਲਕਾਰ ਸਿੰਘ ਦੇ ਘਰ ਪਰਿਵਾਰ ਨਾਲ ਦੁਖ ਸਾਂਝਾ ਕਰ ਲਈ (Congress sarpanch suicide Case) ਪਹੁੰਚੇ। ਇਸ ਮੌਕੇ ਰਾਜਾ ਵੜਿੰਗ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਵੜਿੰਗ ਨੇ ਸੱਤਾਧਾਰੀ ਪਾਰਟੀ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ ਸੱਤਾਧਾਰੀ ਪਾਰਟੀ ਚੁਣੇ ਹੋਏ ਸਰਪੰਚਾਂ ਨੂੰ ਅਧਿਕਾਰੀਆਂ ਦੇ ਜ਼ਰੀਏ ਜਾਣਬੁੱਝ ਕੇ ਮਜ਼ਬੂਰ ਕੀਤਾ ਜਾ ਰਿਹਾ ਹੈ ਕਿ ਜਾਂ ਤਾਂ ਪਾਰਟੀ ਵਿੱਚ ਸ਼ਾਮਲ ਹੋ ਜਾ, ਨਹੀਂ ਤਾਂ ਫਿਰ ਕਾਰਵਾਈ ਹੋਵੇਗੀ। ਉਹਨਾਂ ਨੇ ਕਿਹਾ ਕਿ ਇਸੇ ਤਰ੍ਹਾਂ ਮ੍ਰਿਤਕ ਸਰਪੰਚ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਬਲਕਾਰ ਸਿੰਘ ਨੇ ਇਹ ਕਦਮ ਚੁੱਕਿਆ ਹੈ। ਉਹਨਾਂ ਨੇ ਕਿਹਾ ਕਿ ਕਈ ਦਿਨ ਬੀਤ ਜਾਣ ਦੇ ਬਾਅਦ ਅਜੇ ਤੱਕ ਇਸ ਵਿੱਚ ਸ਼ਾਮਿਲ ਲੋਕਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਜੋ ਕਿ ਮੰਦਭਾਗੀ ਗੱਲ ਹੈ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣਗੇ।

ABOUT THE AUTHOR

...view details