ਸੰਗਰੂਰ ’ਚ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ, ਪਾਈਆਂ ਸਰਕਾਰ ਨੂੰ ਲਾਹਣਤਾਂ - ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ
Iਸੰਗਰੂਰ: ਕਾਂਗਰਸ ਪਾਰਟੀ ਵੱਲੋਂ ਪੂਰੇ ਦੇਸ਼ ਵਿਚ ਦਿਨੋ ਦਿਨ ਵੱਧਦੀ ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ। ਜਿਸਦੀ ਦੀ ਅਗਵਾਈ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਵਿਧਾਇਕ ਵਿਜੈਇੰਦਰ ਸਿੰਗਲਾ ਅਤੇ ਦਲਬੀਰ ਸਿੰਘ ਗੋਲਡੀ ਨੇ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀ ਜਨਤਾ ਮਹਿੰਗਾਈ ਦੇ ਭਾਰ ਹੇਠ ਦੱਬੀ ਪਈ ਹੈ, ਪਹਿਲਾਂ ਕੇਂਦਰ ਸਰਕਾਰ ਨੇ ਨੋਟਬੰਦੀ ਕੀਤੀ ਫਿਰ ਜੀਐਸਟੀ ਨੇ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਲਗਾਤਾਰ ਮਹਿੰਗਾਈ ਵੱਧਦੀ ਜਾ ਰਹੀ ਹੈ। ਚਾਹੇ ਉਹ ਪੈਟਰੋਲ ਡੀਜ਼ਲ ਜਾਂ ਫਿਰ ਆਟਾ ਦਾਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਲੋਕਾਂ ’ਤੇ ਬੋਝ ਪੈ ਰਿਹਾ ਹੈ ਸਾਡਾ ਸੂਬਾ ਜੋ ਤਰੱਕੀਆਂ ਦੀਆਂ ਰਾਹਾਂ ’ਤੇ ਚੱਲਦਾ ਸੀ ਅੱਜ ਕਿੱਥੇ ਹੈ। ਕਾਂਗਰਸ ਪਾਰਟੀ ਵੱਲੋਂ ਵੱਧ ਰਹੀ ਮਹਿਗਾਈ ਦੇ ਚੱਲਦੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ।