ਠੇਕਾ ਮੁਲਾਜ਼ਮਾਂ ਨੇ ਮੰਤਰੀ ਦੀ ਰਿਹਾਇਸ਼ ਦੀ ਕੀਤਾ ਘਿਰਾਓ - Contract employees protested
ਪਠਾਨਕੋਟ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਮੰਗਾਂ ਨੂੰ ਲੈਕੇ ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜੰਮਕੇ ਭੜਾਸ ਕੱਢੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਉਹ ਕਈ ਸਾਲਾਂ ਤੋਂ ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰ ਰਹੇ ਹਨ ਜਿੰਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਈ ਵਿਭਾਗਾਂ ਵਿੱਚ ਮੁਲਾਜ਼ਮ ਕਈ ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਜਿਸਦੇ ਚੱਲਦੇ ਹੁਣ ਉਨ੍ਹਾਂ ਨੂੰ ਰੈਗੂਲਰ ਕੀਤੇ ਜਾਣਾ ਚਾਹੀਦਾ ਹੈ।