ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਕੈਪਟਨ ਤੇ ਮੋਦੀ ਦਾ ਅਰਥੀ ਫੂਕ ਮੁਜ਼ਹਰਾ - ਖੇਤੀ ਕਾਨੂੰਨਾਂ ਦਾ ਵਿਰੋਧ
ਮਾਨਸਾ: ਪੰਜਾਬ ਦੀ ਕੈਪਟਨ ਸਰਕਾਰ ਵੱਲੋ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਨੂੰ ਲੈ ਕੇ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੋਦੀ ਦਾ ਮਾਨਸਾ ਸ਼ਹਿਰ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਮੁਲਾਜ਼ਮਾ ਦਾ ਕਹਿਣਾ ਹੈ ਕਿ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਿ ਕਰਨਾ ਵੱਖ-ਵੱਖ ਵਿਭਾਗਾਂ ਵਿੱਚੋਂ ਮੁਲਾਜ਼ਮਾਂ ਦਾ ਛਾਟੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾਂ ਨਹੀ ਕੀਤਾ ਜਾਦਾ ਅਤੇ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਦੀ, ਉਨ੍ਹਾਂ ਚਿਰ ਤੱਕ ਇਹ ਸੰਘਰਸ਼ ਜਾਰੀ ਰਹੇਗਾ।