18 ਡਿੱਪੂ ਬੰਦ ਕਰ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੱਢੀ ਭੜਾਸ, ਦਿੱਤੀ ਵੱਡੀ ਚਿਤਾਵਨੀ - Bhagwant Mann Government
ਅੰਮ੍ਰਿਤਸਰ: ਸਰਕਾਰ ਖ਼ਿਲਾਫ਼ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪਨਬੱਸ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਕੱਚੇ ਪਨਬੱਸ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਚੱਲਦੇ 18 ਡਿੱਪੂ ਬੰਦ ਕਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਆਪਣੀ ਹੱਕੀ ਮੰਗਾ ਮਨਵਾਉਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਪਨਬੱਸ ਕੰਟਰੈਕਟ ਵਰਕਸ ਯੂਨੀਅਨ ਦੇ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਾਂਗ ਆਪ ਸਰਕਾਰ ਵੀ ਸਾਡੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ ਕਰ ਰਹੀ ਹੈ ਜਿਸ ਸਬੰਧੀ ਪਨਬੱਸ ਦੇ 18 ਡਿਪੂਆਂ ਨੂੰ ਬੰਦ ਕਰਕੇ ਰੱਖਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਪੀਆਰਟੀਸੀ ਦੇ ਡਿੱਪੂਆਂ ਨੂੰ ਵੀ ਬੰਦ ਕੀਤਾ ਜਾਵੇਗਾ।