ਕੱਚੇ ਪਨਬੱਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ - Contract Punbus employees protest against Punjab Government
ਰੂਪਨਗਰ: ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵੱਖ ਵੱਖ ਵਰਗਾਂ ਵੱਲੋਂ ਮੰਗਾਂ ਨੂੰ ਲੈਕੇ ਮਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੂਪਨਗਰ ਵਿੱਚ ਕੱਚੇ ਪਨਬਸ ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਧਰਨਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।