120 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ - ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ
ਮਾਨਸਾ: ਪੰਜਾਬ ਸਰਕਾਰ (Government of Punjab) ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ (Campaign against drugs) ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਐੱਸ.ਐੱਸ.ਪੀ. ਮਾਨਸਾ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਬੁਢਲਾਡਾ ਸੁਖਅੰਮ੍ਰਿਤ ਸਿੰਘ ਦੀ ਨਿਗਰਾਨੀ ਹੇਠ ਥਾਣਾ ਬੋਹਾ ਦੀ ਪੁਲਿਸ ਵੱਲੋਂ ਖੁਫੀਆ ਇਤਲਾਹ ਮਿਲਣ ‘ਤੇ ਪੁਲ ਡਰੇਨ ਸ਼ੇਰਖਾਂ ਰੋਡ ਬੋਹਾ ਤੋਂ ਗੁਰਸੇਵਕ ਸਿੰਘ ਨੂੰ ਕਾਬੂ 120 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।