ਪੰਜਾਬ

punjab

ਸਮਰਾਲਾ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਕੋਰੋਨਾ ਪੌਜ਼ੀਟੀਵ

By

Published : Oct 27, 2020, 10:02 PM IST

ਲੁਧਿਆਣਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੇ ਵਿੱਚ 1 ਅਧਿਆਪਕ ਦਾ ਕੋਰੋਨਾ ਪੌਜ਼ੀਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਸਕੂਲ ਵਿੱਚ ਪੜਨ ਵਾਲੇ ਬੱਚੇ ਅਤੇ ਅਧਿਆਪਕਾਂ ਦੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਕੋਰੋਨਾ ਪਾਜੀਟੀਵ ਆਏ ਅਧਿਆਪਕ ਨੂੰ ਸਿਹਤ ਵਿਭਾਗ ਵੱਲੋਂ ਘਰ ਦੇ ਇਕਾਂਤਵਾਸ ਕਰ ਦਿੱਤਾ ਹੈ। ਸਕੂਲ ਪ੍ਰਸਾਸ਼ਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਕੋਰੋਨਾ ਪੌਜ਼ੀਟਿਵ ਅਧਿਆਪਕ ਦੇ ਸਪੰਰਕ 'ਚ ਆਏ ਅਧਿਆਪਕਾ ਦੇ ਟੈਸਟ ਕੀਤੇ ਜਾ ਰਹੇ ਹਨ ਤੇ ਬੱਚਿਆ ਦੇ ਟੈਸਟ ਉਨ੍ਹਾਂ ਦੇ ਮਾਪਿਆਂ ਦੀ ਮਨਜ਼ੂਰੀ ਤੋਂ ਬਾਅਦ ਕੀਤੇ ਜਾਣਗੇ।

ABOUT THE AUTHOR

...view details