ਵਿਦਿਆਰਥਣ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਚੌਕਸ ! - Corona report of 12th class student
ਸੰਗਰੂਰ: ਪੰਜਾਬ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ ਜਿੱਥੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਕੱਲ੍ਹ ਸੰਗਰੂਰ ’ਚ ਕੰਨਿਆਂ ਕੁਮਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰਵੀਂ ਜਮਾਤ ਵਿੱਚ ਪੜ੍ਹਨ ਵਾਲੀ ਵਿਦਿਆਰਥਣ ਕੋਰੋਨਾ ਪਾਜ਼ਿਟਿਵ ਪਾਈ ਗਈ। ਵਿਦਿਆਰਥਣ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਵਿਦਿਆਰਥਣ ਦੀ ਪੂਰੀ ਜਮਾਤ ਸਮੇਤ ਅਧਿਆਪਕਾਂ ਦੇ ਵੀ ਕੋਰੋਨਾ ਟੈਸਟ ਲਏ ਹਨ ਪਰ ਉਨ੍ਹਾਂ ਸਾਰਿਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਹਦਾਇਤਾ ਕੀਤੀਆਂ ਗਈਆਂ ਹਨ ਕਿ ਹਰ ਬੱਚਾ ਮੂੰਹ ’ਤੇ ਮਾਸਕ ਪਾਕੇ ਕੇ ਆਵੇ।