ਦਾਣਾ ਮੰਡੀ ’ਚ ਸਬੰਧਤ ਲੋਕਾਂ ਦੇ ਲਗਾਈ ਕੋਰੋਨਾ ਵੈਕਸੀਨ - ਬਰਨਾਲਾ
ਬਰਨਾਲਾ: ਕੋਰੋਨਾ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਇਆ ਹਨ। ਇਸ ਦੇ ਤਹਿਤ ਹੁਣ ਕੋਰੋਨਾ ਵੈਕਸੀਨ ਸਿਹਤ ਸੰਸਥਾਵਾਂ ਦੇ ਨਾਲ-ਨਾਲ ਕਣਕ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਦਾਣਾ ਮੰਡੀਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤਹਿਤ ਬਰਨਾਲਾ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫ਼ੂਲਕਾ ਅਤੇ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਵਿੱਚ ਬਰਨਾਲਾ ਦੀ ਅਨਾਜ ਮੰਡੀ ਵਿੱਚ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਹੈ। ਇਸ ਵਿੱਚ ਮਾਰਕੀਟ ਕਮੇਟੀ ਬਰਨਾਲਾ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਕੋਰੋਨਾ ਦਾ ਟੀਕਾ ਲਗਵਾਇਆ ਗਿਆ। ਇਸ ਮੌਕੇ ਆੜਤੀਆ ਐਸ਼ੋਸੀਏਸ਼ਨ ਦੇ ਮੈਂਬਰਾਂ ਵੱਲੋਂ ਕੋਰੋਨਾ ਵੈਕਸੀਨ ਲਗਾ ਕੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ।