ਜ਼ਿਲ੍ਹੇ ਦੇ 29 ਪਿੰਡਾਂ ਵਿੱਚ 100 ਫੀਸਦੀ ਹੋਈ ਵੈਕਸੀਨ: ਡੀਸੀ
ਗੁਰਦਾਸਪੁਰ: ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਉਣ ਦੇ ਲਈ ਸਿਹਤ ਵਿਭਾਗ ਵੱਲੋਂ ਸਲੱਮ ਏਰੀਆ ਢਾਬ ਕਲੋਨੀ ਵਿੱਚ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਰਿਬਨ ਕੱਟ ਕੇ ਕੀਤੀ। ਇਸ ਮੌਕੇ ‘ਤੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਬੱਚਿਆਂ, ਬਜ਼ੁਰਗਾਂ ਅਤੇ ਮਹਿਲਾਵਾਂ ਦਾ ਮੁਫਤ ਚੈੱਕਅਪ ਕੀਤਾ, ਅਤੇ ਜ਼ਰੂਰਤਮੰਦ ਲੋਕਾਂ ਨੂੰ ਦਵਾਈਆਂ ਦਿੱਤੀਆਂ, ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ, ਕਿ ਜੇਕਰ ਕਿਸੇ ਨੂੰ ਕੋਈ ਵੱਡੀ ਬੀਮਾਰੀ ਹੈ, ਤਾਂ ਉਸ ਦਾ ਇਲਾਜ਼ ਸਿਵਲ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਵੇਗਾ, ਜ਼ਿਲ੍ਹੇ (District) ਵਿੱਚ 29 ਪਿੰਡਾਂ ਵਿੱਚ 100 ਫ਼ੀਸਦੀ ਵੈਕਸੀਨ (vaccine) ਹੋ ਚੁੱਕੀ ਹੈ। ਅਤੇ ਅੱਗੇ ਵੀ ਕੋਰੋਨਾ (Corona) ਦੇ ਪ੍ਰਭਾਵ ਨੂੰ ਖ਼ਤਮ ਕਰਨ ਦੇ ਲਈ ਲਗਾਤਾਰ ਪਿੰਡਾਂ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾਰੀ ਹੈ।