ਨਿਗਮ ਚੋਣਾਂ: ਆਖਰੀ ਦਿਨ ਸੁਖਬੀਰ ਬਾਦਲ ਨੇ ਮੁਹਾਲੀ 'ਚ ਕੀਤਾ ਪ੍ਰਚਾਰ - ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ
ਮੁਹਾਲੀ: ਨਿਗਮ ਚੋਣਾਂ ਨੂੰ ਲੈ ਕੇ ਆਖਰੀ ਦਿਨ ਸੁਖਬੀਰ ਬਾਦਲ ਨੇ ਮੁਹਾਲੀ 'ਚ ਪ੍ਰਚਾਰ ਕੀਤਾ। ਇਸ ਪ੍ਰਚਾਰ 'ਚ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੀ ਨਾਲ ਮੌਜੂ਼ਦ ਰਹੇ। ਮੁਹਾਲੀ ਪਹੁੰਚੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਿੰਨ ਰੈਲੀਆਂ ਕੀਤੀਆਂ। ਉਨ੍ਹਾਂ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ‘ਤੇ ਸਬਦੀ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਸਿਹਤ ਮੰਤਰੀ ਨੇ ਨਾ ਕੀ ਦਵਾਇਆ 'ਚ ਧੋਖਾ ਕੀਤਾ, ਬਲਕਿ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਵੀ ਕੀਤੇ ਹੈ। ਇਸ ਦੇ ਨਾਲ ਹੀ ਸੁਖਬੀਰ ਨੇ ਅਕਾਲੀ ਦਲ ਤੋਂ ਬਰਖਾਸਤ ਕੀਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪ੍ਰਾਪਰਟੀ ਡੀਲਰ ਕਿਹਾ ਹੈ। ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਬਦੀ ਹਮਲਾ ਬੋਲਦਿਆਂ ਕਿਹਾ ਕਿ ਉਹ ਆਪਣਾ ਬੰਗਲਾ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਚਾਰ ਸਾਲਾਂ ਤੋਂ ਕੁੱਝ ਪਤਾ ਨਹੀਂ ਰਾਜ ਵਿੱਚ ਕੀ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਵੱਡੇ ਨੁਕਸਾਨ ਕਰਵਾਏ ਹਨ।