ਕੌਂਸਲਰ ਸਵਰਾਜ ਢਿੱਲੋ ਕਾਂਗਰਸ 'ਚ ਮੁੜ ਹੋਏ ਸ਼ਾਮਲ - ਅੰਮ੍ਰਿਤਸਰ
ਅੰਮ੍ਰਿਤਸਰ: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਗੁਵਾਈ 'ਚ ਅਜਾਦ ਕੌਂਸਲਰ ਸਵਰਾਜ ਢਿੱਲੋ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ। ਪਿਛਲੇ ਲੰਮੇਂ ਸਮੇਂ ਤੋਂ ਪਾਰਟੀ ਨਾਲ ਨਾਰਾਜ ਚੱਲ ਰਹੇ ਸਨ ਕੌਂਸਲਰ ਨਿਸ਼ਾ ਢਿੱਲੋਂ ਤੇ ਸਵਰਾਜ ਢਿਲੋਂ। ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਪਾਰਟੀ ਵਲੋਂ ਸਵਰਾਜ ਢਿਲੋਂ ਨੂੰ ਨਿਗਮ ਚੋਣਾਂ ਦੌਰਾਨ ਟਿਕਟ ਨਾ ਮਿਲਣ ਕਾਰਨ ਉਹ ਪਿਛਲੇਂ ਲੰਮੇਂ ਤੋਂ ਪਾਰਟੀ ਨਾਲ ਨਾਰਾਜ ਸਨ। ਸਵਰਾਜ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਜੰਮ ਕੇ ਚੋਣ ਪ੍ਰਚਾਰ ਕਰਨਗੇ ਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਨਾਉਣਗੇਂ।