ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ - ਗੁਰਦੁਆਰਾ ਸਿੰਘ ਸਭਾ
ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਜਗਤ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ ਨਗਰ ਨਿਵਾਸੀਆਂ ਨੇ ਢਾਡੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਭਾਈ ਫੌਜਾ ਸਿੰਘ ਸਾਗਰ ਗੋਲਡ ਮੈਡਲਿਸਟ (ਸੁਲਤਾਨਪੁਰ ਲੌਧੀ ਵਾਲੇ) ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਵਿਸ਼ੇਸ਼ ਤੌਰ 'ਤੇ ਸਮੂਲੀਅਤ ਕਰਕੇ ਹਾਜ਼ਰੀ ਭਰੀ। ਇਸ ਮੌਕੇ ਦੀਦਾਰ ਸਿੰਘ ਭੱਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ।