ਦਲਿਤ ਸਮਾਜ ਵੱਲੋਂ 'ਆਪ' ਨੇਤਾ ਅਨਮੋਲ ਗਗਨ ਮਾਨ ਖ਼ਿਲਾਫ਼ ਪ੍ਰਦਰਸ਼ਨ - ਆਮ ਆਦਮੀ ਪਾਰਟੀ
ਬਟਾਲਾ:ਭਾਰਤ ਦੇ ਸੰਵਿਧਾਨ ਖ਼ਿਲਾਫ਼ ਅਪਸ਼ਬਦ ਬੋਲਣ ਦੇ ਵਿਰੋਧ ‘ਚ ਦਲਿਤ ਸਮਾਜ ‘ਆਪ’ ਆਗੂ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਅਨਮੋਲ ਗਗਨ ਮਾਨ ਤੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ। ਉਮਰਪੁਰਾ ਚੌਂਕ ‘ਚ ਵਾਲਮੀਕ ਮਜਬੀ ਸਿੱਖ ਮੋਰਚਾ ਪੰਜਾਬ ਦੇ ਆਗੂਆਂ ਅਤੇ ਦਲਿਤ ਆਗੂਆਂ ਵੱਲੋਂ ਅੱਜ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਬਾਈਕਾਟ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਅਨਮੋਲ ਗਗਨ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।