ਸੁਨੀਲ ਜਾਖੜ ਖਿਲਾਫ਼ ਦਲਿਤ ਭਾਈਚਾਰੇ ਦਾ ਪੱਕਾ ਮੋਰਚਾ ! - Dalit community starts indefinite dharna
ਜਲੰਧਰ: ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਭਾਈਚਾਰੇ ਨੂੰ ਲੈਕੇ ਟਿੱਪਣੀ ਕੀਤੀ ਗਈ ਸੀ ਜਿਸ ਕਰਕੇ ਦਲਿਤ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਜਾਖੜ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ (demanding action against Sunil Jakhar) ਹੈ ਪਰ ਅਜੇ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸਨੂੰ ਲੈਕੇ ਜਲੰਧਰ ਵਿਖੇ ਦਲਿਤ ਭਾਈਚਾਰੇ ਵੱਲੋਂ ਜਲੰਧਰ ਦੇ ਰਾਮਾਮੰਡੀ ਚੌਕ ਵਿੱਚ ਪ੍ਰਸ਼ਾਸਨ ਅਤੇ ਸੁਨੀਲ ਜਾਖੜ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਐਸਸੀ ਕਮਿਸ਼ਨ ਵੱਲੋਂ 15 ਦਿਨਾਂ ਦੇ ਅੰਦਰ ਸੁਨੀਲ ਜਾਖੜ ਤੇ ਐੱਫਆਈਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਸੀ ਪਰ ਇਸ ਸਭ ਤੋਂ ਬਾਅਦ ਵੀ ਇਸ ਮਾਮਲੇ ਵਿਚ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ ਜਿਸ ਨੂੰ ਲੈ ਕੇ ਹੋਣ ਜਲੰਧਰ ਦੇ ਰਾਮਾਮੰਡੀ ਚੌਕ ਵਿਖੇ ਅਣਮਿੱਥੇ ਸਮੇਂ ਲਈ ਦਲਿਤ ਭਾਈਚਾਰੇ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ।