ਈ ਰਿਕਸ਼ਾ ਸਕੀਮ 'ਤੇ ਪੰਜਾਬ ਸਰਕਾਰ ਨੂੰ ਦਲਜੀਤ ਚੀਮਾ ਨੇ ਘੇਰਿਆ
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਬੇਰੁਜ਼ਗਾਰੀ ਖ਼ਤਮ ਕਰਨ ਲਈ 'ਆਪਣੀ ਗੱਡੀ ਆਪਣਾ ਰੁਜ਼ਗਾਰ' ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ 'ਤੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਹੁਣ ਸਰਕਾਰੀ ਨੌਕਰੀ ਦੀ ਬਜਾਏ ਈ-ਰਿਕਸ਼ਾ ਚਲਾਉਣ ਬਾਰੇ ਕਹਿ ਰਹੀ ਹੈ, ਜੋ ਕਿ ਬੇਰੁਜ਼ਗਾਰ ਅਧਿਆਪਕਾਂ ਦਾ ਸਰਕਾਰ ਅਪਮਾਨ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਇਸ ਤੋਂ ਵੱਡਾ ਕੋਝਾ ਮਜ਼ਾਕ ਬੇਰੁਜ਼ਗਾਰਾਂ ਨਾਲ ਨਹੀਂ ਹੋ ਸਕਦਾ। ਸਰਕਾਰ ਦੀ ਨੀਅਤ ਹੀ ਨਹੀਂ ਹੈ, ਰੁਜ਼ਗਾਰ ਦੇਣ ਦੀ। ਦੂਜੇ ਪਾਸੇ ਆਪਣੀ ਸਰਕਾਰ ਦਾ ਬਚਾਅ ਕਰਦਿਆਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਦੇ ਵਿੱਚ ਕਿਤੇ ਵੀ ਨਹੀਂ ਲਿਖਿਆ ਕਿ ਟੈੱਟ ਪਾਸ ਅਧਿਆਪਕਾਂ ਨੂੰ ਈ-ਰਿਕਸ਼ਾ ਚਲਾਉਣ ਬਾਰੇ ਕਿਹਾ ਗਿਆ ਹੈ। ਵੇਰਕਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੀ ਆਨਲਾਈਨ ਅਧਿਆਪਕਾਂ ਦੀ ਭਰਤੀ ਕੱਢੀ ਗਈ ਹੈ, ਤੇ ਕਾਂਗਰਸ ਸਰਕਾਰ ਅਧਿਆਪਕਾਂ ਦੀ ਬਹੁਤ ਇੱਜ਼ਤ ਕਰਦੀ ਹੈ।