ਜੇਲ੍ਹ ’ਚ ਬੰਦ ਦਵਿੰਦਰਪਾਲ ਭੁੱਲਰ ਨੂੰ ਕੀਤਾ ਜਾਵੇ ਰਿਹਾਅ- ਹਰਸਿਮਰਤ ਕੌਰ ਬਾਦਲ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ
ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ’ਚ ਉਨ੍ਹਾਂ ਵੱਲੋਂ ਜੇਲ੍ਹ ਚ ਬੰਦ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧ ’ਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਨੇ ਆਪਣੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਵਾਅਦਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਜਿਸ ਦੇ ਚੱਲਦੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਆਪਣਾ ਕੀਤਾ ਵਾਅਦਾ ਪੂਰਾ ਕਰਨ।
TAGGED:
ਕੇਂਦਰ ਸਰਕਾਰ ਨੂੰ ਅਪੀਲ